K9NEWSPUNJAB Bureau-
ਨਾਭਾ- ਜੰਗਲਾਤ ਮੰਤਰੀ ਪੰਜਾਬ ਸਾਧੂ ਸਿੰਘ ਧਰਮਸੋਤ ਵੱਲੋਂ ਨਗਰ ਕੌਂਸਲ ਨਾਭਾ ਵਿਖੇ ਇੱਕ ਵਿਸ਼ੇਸ਼ ਬੈਠਕ ਐਸ.ਡੀ.ਐਮ. ਨਾਭਾ ਕਾਲਾ ਰਾਮ ਕਾਂਸਲ ਨਗਰ ਕੌਂਸਲ ਦੇ ਪ੍ਰਧਾਨ ਰਜਨੀਸ਼ ਮਿੱਤਲ ਸੈਂਟੀ ਅਤੇ ਸਮੂਹ ਕੌਂਸਲਰਾਂ ਨਾਲ ਕੀਤੀ ਗਈ ।
ਇਸ ਦੌਰਾਨ ਇਹ ਐਲਾਨ ਕੀਤਾ ਗਿਆ ਕਿ ਪਲਾਸਟਿਕ ਦੇ ਲਿਫ਼ਾਫ਼ੇ ਹਲਕਾ ਨਾਭਾ ‘ਚ ਬੰਦ ਕਰਵਾਏ ਜਾਣ ਜਿਸ ਲਈ ਇੱਕ ਹਫ਼ਤੇ ਦੀ ਸਮੂਹ ਦੁਕਾਨਦਾਰਾਂ, ਰੇਹੜੀ ਚਾਲਕਾਂ ਅਤੇ ਹੋਰ ਲਿਫ਼ਾਫ਼ਾ ਵਰਤਣ ਵਾਲੇ ਦੁਕਾਨਦਾਰਾਂ ਨੂੰ ਚੇਤਾਵਨੀ ਦਿੱਤੀ ਗਈ।
ਉਨ੍ਹਾਂ ਕਿਹਾ ਕਿ ਜੇਕਰ ਇੱਕ ਹਫ਼ਤੇ ਦੇ ਅੰਦਰ ਕੋਈ ਵੀ ਦੁਕਾਨਦਾਰ ਕਿਸੇ ਵੀ ਸਮਾਨ ਦੀ ਵਿੱਕਰੀ ਸਮੇਂ ਪਲਾਸਟਿਕ ਦੇ ਲਿਫ਼ਾਫ਼ੇ ਦੀ ਵਰਤੋਂ ਕਰਦਾ ਫੜਿਆ ਗਿਆ ਤਾਂ ਉਸ ਉੱਪਰ ਕਾਨੂੰਨੀ ਕਾਰਵਾਈ ਕੀਤੀ ਜਾਏਗੀ ।