ਫਗਵਾੜਾ (ਡਾ ਰਮਨ)
ਜ਼ਿਲਾ ਰੋਜ਼ਗਾਰ ਅਤੇ ਕਾਰੋਬਾਰ ਬਿੳੂਰੋ ਕਪੂਰਥਲਾ ਵੱਲੋਂ ਬੇਰੋਜ਼ਗਾਰ ਨੌਜਵਾਨਾਂ ਦੀ ਮਦਦ ਲਈ ਹੈਲਪਲਾਈਨ ਨੰਬਰ 98882-19247 ਜਾਰੀ ਕੀਤਾ ਗਿਆ ਹੈ। ਇਹ ਜਾਣਕਾਰੀ ਦਿੰਦਿਆਂ ਵਧੀਕ ਡਿਪਟੀ ਕਮਿਸ਼ਨਰ (ਵਿਕਾਸ)-ਕਮ-ਸੀ. ਈ. ਓ ਜ਼ਿਲਾ ਰੋਜ਼ਗਾਰ ਅਤੇ ਕਾਰੋਬਾਰ ਬਿੳੂਰੋ ਕਪੂਰਥਲਾ ਸ੍ਰੀ ਐਸ. ਪੀ. ਆਂਗਰਾ ਨੇ ਕਿਹਾ ਕਿ ਜੇਕਰ ਕੋਈ ਵੀ ਨੌਜਵਾਨ ਰੋਜ਼ਗਾਰ ਨਾਲ ਸਬੰਧਤ ਕਿਸੇ ਵੀ ਕਿਸਮ ਦੀ ਜਾਣਕਾਰੀ ਹਾਸਲ ਕਰਨਾ ਚਾਹੁੰਦਾ ਹੋਵੇ, ਉਹ ਉਪਰੋਕਤ ਹੈਲਪਲਾਈਨ ਨੰਬਰ ’ਤੇ ਕਿਸੇ ਵੀ ਕੰਮ ਵਾਲੇ ਦਿਨ ਸਵੇਰੇ 9 ਵਜੇ ਤੋਂ ਸ਼ਾਮ 5 ਵਜੇ ਤੱਕ ਸੰਪਰਕ ਕਰ ਸਕਦਾ ਹੈ। ਉਨਾਂ ਦੱਸਿਆ ਕਿ ਇਸ ਦੇ ਨਾਲ ਹਂ ਬਿੳੂਰੋ ਵੱਲੋਂ ਈਮੇਲ ਆਈ. ਡੀ helpline.dbegt.kpt@gmail.com ਵੀ ਜਾਰੀ ਕੀਤੀ ਗਈ ਹੈ। ਉਨਾਂ ਕਿਹਾ ਕਿ ਰੋਜ਼ਗਾਰ ਅਤੇ ਸਵੈ-ਰੋਜ਼ਗਾਰ ਨਾਲ ਸਬੰਧਤ ਕੋਈ ਵੀ ਜਾਣਕਾਰੀ ਲੈਣ ਲਈ ਹੈਲਪਲਾਈਨ ਨੰਬਰ ’ਤੇ ਫੋਨ ਜਾਂ ਈਮੇਲ ਵੀ ਕੀਤੀ ਜਾ ਸਕਦੀ ਹੈ। ਉਨਾਂ ਕਿਹਾ ਕਿ ਕਿਸੇ ਵੀ ਤਰਾਂ ਦੀ ਪ੍ਰੀਖਿਆ ਜਾਂ ਤਿਆਰੀ ਸਬੰਧੀ ਜਾਣਕਾਰੀ ਲਈ ਇਸ ਹੈਲਪਲਾਈਨ ਨੰਬਰ ਜਾਂ ਈਮੇਲ ਆਈ. ਡੀ ’ਤੇ ਸੰਪਰਕ ਕੀਤਾ ਜਾ ਸਕਦਾ ਹੈ।