ਸ੍ਰੀ ਮੁਕਤਸਰ ਸਾਹਿਬ (ਜਸਵਿੰਦਰ ਸਿੰਘ)20 ਅਕਤੂਬਰ 2020 ਖੇਤੀ ਕਾਨੂੰਨਾਂ ਖਿਲਾਫ ਕਿਸਾਨਾਂ ਵੱਲੋਂ ਲੜੇ ਜਾ ਰਹੇ ਸੰਘਰਸ਼ ਦਾ ਘੇਰਾ ਦਿਨੋ ਦਿਨ ਵਧਦਾ ਹੀ ਜਾ ਰਿਹਾ ਹੈ। ਪੰਜਾਬ ਖੇਤ ਮਜਦੂਰ ਯੂਨੀਅਨ ਦੀ ਪਹਿਲ ਕਦਮੀ ‘ਤੇ ਮੁਕਤਸਰ ਚ ਇਲਾਕੇ ਦੀਆਂ ਪੇਂਡੂ ਤੇ ਸ਼ਹਿਰੀ ਖੇਤਰ ਦੀਆਂ ਜਥੇਬੰਦੀਆਂ ਨੇ ਗੁਰੂ ਗੋਬਿੰਦ
ਪਾਰਕ ‘ਚ ਪੰਜਾਬ ਖੇਤ ਮਜਦੂਰ ਯੂਨੀਅਨ ਦੇ ਜ਼ਿਲ੍ਹਾ ਜਨਰਲ ਸਕੱਤਰ ਤਰਸੇਮ ਸਿੰਘ ਖੁੰਡੇ ਹਲਾਲ ਦੀ ਪ੍ਰਧਾਨਗੀ ਹੇਠ ਸਾਂਝੀ ਮੀਟਿੰਗ ਕਰਕੇ ਕਿਸਾਨ ਘੋਲ ਦੇ ਸਮਰਥਨ ਵਿਚ ਕਮੇਟੀ ਦਾ ਗਠਨ ਕੀਤਾ ਹੈ ਜੋ ਕਿਸਾਨਾਂ ਦੇ ਮੋਢੇ ਨਾਲ ਮੋਢਾ ਜੋੜਕੇ ਲੜਾਈ ਲੜੇਗੀ। ਇਸ ਮੌਕੇ ਬੀਕੇਯੂ ਏਕਤਾ ਉਗਰਾਹਾਂ ਨੇ ਦੁਸਹਿਰੇ ਵਾਲੇ ਦਿਨ ਮੁਕਤਸਰ ਵਿਖੇ ਨਰਿੰਦਰ ਮੋਦੀ, ਕਾਰਪੋਰੇਟ ਘਰਾਣਿਆਂ ਅਤੇ ਸਾਮਰਾਜੀਆਂ ਦੇ ਦਿਓ ਕੱਦ ਪੁਤਲੇ ਫੂਕ ਕੇ ਦੁਸ਼ਹਿਰਾ ਮਨਾਉਣ ਦੇ ਉਲੀਕੇ ਪ੍ਰੋਗਰਾਮ ਦੌਰਾਨ ਵੱਡੀ ਗਿਣਤੀ ’ਚ ਸ਼ਾਮਲ ਹੋਣ ਦਾ ਐਲਾਨ ਕੀਤਾ ਹੈ।

ਮੀਟਿੰਗ ਦੌਰਾਨ ਇਸ ਪ੍ਰੋਗਰਾਮ ਦੀ ਸਫਲਤਾ ਲਈ ਪਿੰਡਾਂ ਤੇ ਸ਼ਹਿਰੀ ਖੇਤਰ ‘ਚ ਮੀਟਿੰਗਾਂ ਰੈਲੀਆਂ ਦੇ ਰਾਹੀਂ ਜੋਰਦਾਰ ਮੁਹਿੰਮ ਵਿੱਢਣ ਦਾ ਫੈਸਲਾ ਵੀ ਲਿਆ ਗਿਆ। ਇਸ ਮੌਕੇ ਸੰਬੋਧਨ ਕਰਦਿਆਂ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੇ ਬਲਾਕ ਪ੍ਰਧਾਨ ਰਾਜਾ ਸਿੰਘ ਮਹਾਂਬੱਧਰ ,ਹਰਫੂਲ ਸਿੰਘ ਭਾਗਸਰ, ਕਾਕਾ ਸਿੰਘ ਖੁੰਡੇ ਹਲਾਲ ,ਨੇ ਕਿਹਾ ਕਿ ਮੋਦੀ ਸਰਕਾਰ ਵੱਲੋਂ ਕਿਸਾਨਾਂ ਦੇ ਸਖਤ ਵਿਰੋਧ ਦੇ ਬਾਵਜੂਦ ਬਣਾਏ ਗਏ ਤਿੰਨੇ ਖੇਤੀ ਕਾਨੂੰਨ ਤੇ ਲਿਆਂਦਾ ਗਿਆ ਬਿਜਲੀ ਸੋਧ ਬਿੱਲ 2020 ਦੇ ਕਿਸਾਨਾਂ ਤੋਂ ਇਲਾਵਾ ਸਮੂਹ ਲੋਕਾਂ ‘ਤੇ ਮਾਰੂ ਅਸਰ ਪੈਣਗੇ। ਉਹਨਾਂ ਆਖਿਆ ਕਿ ਇਹਨਾਂ ਕਾਨੂੰਨਾਂ ਦੇ ਨਾਲ ਗਰੀਬੀ ,ਬੇਰੁਜਗਾਰੀ, ਮਹਿੰਗਾਈ ਤੇ ਕਾਲਾਬਾਜਾਰੀ ਸਿਖਰਾਂ ਛੋਹੇਗੀ,ਵਪਾਰ ਤੇ ਕਾਰੋਬਾਰ ਦਾ ਧੂੰਆਂ ਨਿਕਲ ਜਾਵੇਗਾ ਅਤੇ ਵਾਤਾਵਰਨ ਹੋਰ ਵੀ ਦੂਸ਼ਿਤ ਹੋ ਜਾਵੇਗਾ। ਉਹਨਾਂ ਕਿਹਾ ਕਿ ਮੋਦੀ ਸਰਕਾਰ ਵੱਲੋਂ ਕਾਰਪੋਰੇਟ ਘਰਾਣਿਆਂ ਨੂੰ ਮੁਲਕ ਦੇ ਮਾਲ ਖਜਾਨੇ ਲੁਟਾਉਣ ਵਾਲੇ ਫੈਸਲਿਆਂ ਖਿਲਾਫ ਸਭ ਵਰਗਾਂ ਦਾ ਸੰਘਰਸ਼ ਦੇ ਰਾਹ ਪੈਣਾ ਅਣਸਰਦੀ ਲੋੜ ਬਣ ਗਿਆ ਹੈ।

ਇਸ ਮੀਟਿੰਗ ਵਿੱਚ ਪੰਜਾਬ ਖੇਤ ਮਜ਼ਦੂਰ ਯੂਨੀਅਨ ਦੇ ਜਸਵਿੰਦਰ ਸਿੰਘ ਸੰਗੂਧੌਣ, ਟੈਕਨੀਕਲ ਸਰਵਿਸ ਯੂਨੀਅਨ ਦੇ ਅਮਰਜੀਤ ਪਾਲ ਸ਼ਰਮਾ ,ਬੱਲਾ ਸਿੱਘ, ਮੈਡੀਕਲ ਪ੍ਰੈਕਟੀਸ਼ਨਰਜ ਐਸੋਸੀਏਸ਼ਨ ਲੱਖੇਵਾਲੀ ਦੇ ਪ੍ਰਧਾਨ ਦਰਸ਼ਨ ਸਿੰਘ ਭਾਗਸਰ