ਸਾਹਕੋਟ,21 ਫਰਵਰੀ (ਸਾਹਬੀ ਦਾਸੀਕੇ)

ਪਾਵਰਕਾਮ ਅੈੰਡ ਟ੍ਰਾਸਕੋੰ ਠੇਕਾ ਮੁਲਾਜ਼ਮ ਯੂਨੀਅਨ ਪੰਜਾਬ ਵਲੋਂ ਅੱਜ ਸੂਬਾ ਵਰਕਿੰਗ ਕਮੇਟੀਂ ਦੀ ਮੀਟਿੰਗ ਸੂਬਾ ਪ੍ਰਧਾਨ ਬਲਿਹਾਰ ਸਿੰਘ ਦੀ ਪ੍ਰਧਾਨਗੀ ਹੇਠ ਮੀਟਿੰਗ ਕੀਤੀ ਗਈ। ਮੀਟਿੰਗ ਵਿੱਚ ਵੱਖ-ਵੱਖ ਡਵੀਜ਼ਨਾਂ/ਸਰਕਲਾਂ ਵਿੱਚੋਂ ਪ੍ਰਧਾਨ/ਸਕੱਤਰ ਨੇ ਮੀਟਿੰਗ ਵਿੱਚ ਸਮੂਹਲੀਅਤ ਕੀਤੀ ।ਮੀਟਿੰਗ ਵਿੱਚ ਪਿਛਲੇ ਸੰਘਰਸ਼ ਦੀ ਰਿਪੋਰਟ ਜਾਹਿਰ ਕਰਦਿਆਂ ਅਗਲੇ ਸੰਘਰਸ਼ ਬਾਰੇ ਵਿਚਾਰ-ਵਿਟਦਰਾ ਕੀਤਾ । ਪ੍ਰੈੱਸ ਨੂੰ ਜਾਣਕਾਰੀ ਦਿੰਦਿਆਂ ਸੂਬਾ ਜਰਨਲ ਸਕੱਤਰ ਵਰਿੰਦਰ ਸਿੰਘ ਸੂਬਾ ਸਲਾਹਕਾਰ ਜਗਦੀਸ਼ ਕੁਮਾਰ ਨੇ ਦੱਸਿਆ ਕਿ ਪੰਜਾਬ ਸਰਕਾਰ ਤੇ ਪਾਵਰਕਾਮ ਮੈਨੇਜਮੈਂਟ ਵੱਲੋਂ ਨਿੱਜੀਕਰਨ ਦੇ ਹਮਲੇ ਨੂੰ ਤਿੱਖਾ ਕਰਕੇ ਪਾਵਰਕਾਮ ਸੀ ਐੱਚ ਬੀ ਠੇਕਾ ਕਾਮਿਆਂ ਦੀ ਆਊਟ ਸੋਰਸਿੰਗ ਰਾਹੀਂ ਭਰਤੀ ਕਰਕੇ ਸੀ ਐੱਚ ਬੀ ਠੇਕਾ ਕਾਮਿਆਂ ਦਾ ਅੰਨ੍ਹਾ ਸ਼ੋਸ਼ਣ ਕੀਤਾ ਜਾ ਰਿਹਾ ਹੈ ਸੀ.ਐਚ.ਬੀ ਠੇਕਾ ਕਾਮਿਆਂ ਦੀਆਂ ਮੰਗਾਂ ਪ੍ਰਤੀ ਜਥੇਬੰਦੀ ਵੱਲੋਂ 2016 ਤੋਂ ਲੈ ਕੇ ਪੰਜਾਬ ਸਰਕਾਰ ਪਾਵਰਕਾਮ ਮੈਨੇਜਮੈਂਟ ਤੇ ਕਿਰਤ ਵਿਭਾਗ ਨੂੰ ਮੰਗ ਪੱਤਰ ਦਿੱਤੇ ਜਾ ਰਹੇ ਹਨ ਜਥੇਬੰਦੀ ਦੇ ਸੰਘਰਸ਼ਾਂ ਦੇ ਦੌਰਾਨ ਪਾਵਰਕਾਮ ਮੈਨੇਜਮੈਂਟ ਪੰਜਾਬ ਸਰਕਾਰ ਅਤੇ ਕਿਰਤ ਵਿਭਾਗ ਨਾਲ ਕਈ ਵਾਰ ਮੀਟਿੰਗਾਂ ਹੋਈਆਂ ਤੇ ਕਈ ਵਾਰ ਮੰਗਾਂ ਦੇ ਸਬੰਧੀ ਸਮਝੌਤੇ ਵੀ ਹੋਏ ਪਰ ਉਨ੍ਹਾਂ ਨੂੰ ਲਾਗੂ ਨਹੀਂ ਕੀਤਾ ਜਾ ਰਿਹਾ ਜ਼ਿਮਨੀ ਚੋਣਾਂ ਦੇ ਦੌਰਾਨ ਕਿਰਤ ਮੰਤਰੀ ਬਲਵੀਰ ਸਿੰਘ ਸਿੱਧੂ ਵੱਲੋਂ ਮਿਤੀ 22-10-19 ਤੇ ਕਿਰਤ ਵਿਭਾਗ ਪ੍ਰਮੁੱਖ ਸਕੱਤਰ ਪੰਜਾਬ ਸਰਕਾਰ 24-10-19 ਮੰਗਾਂ ਦੇ ਸੰਬੰਧੀ ਸਮਝੋਤੇ ਹੋਏ ਪਰ ਕਿਸੇ ਨੂੰ ਲਾਗੂ ਨਹੀ ਕੀਤਾ ਗਿਆ ਸੀ ਜਿਸ ਵਜੋਂ ਜੰਥੇਬੰਦੀ ਵਲੋਂ ਮਿਤੀ 30 ਜਨਵਰੀ ਨੂੰ ਕਿਰਤ ਕਮਿਸ਼ਨਰ ਪੰਜਾਬ ਮੋਹਾਲੀ ਦੇ ਦਫਤਰ ਅੱਗੇ ਪਰਿਵਾਰਾਂ ਸਮੇਤ ਧਰਨਾ ਦਿੱਤਾ ਗਿਆ ਸੀ ਧਰਨੇ ਦੌਰਾਨ ਪ੍ਰਸ਼ਾਸਨ ਵੱਲੋਂ ਤੇ ਕਿਰਤ ਵਿਭਾਗ ਵੱਲੋਂ ਮਿਤੀ 5 ਫਰਵਰੀ ਪਾਵਰਕਾਮ ਮੈਨੇਜਮੈਂਟ ਨਾਲ ਮੀਟਿੰਗ ਤੇ 10 ਫਰਵਰੀ ਨੂੰ ਕਿਰਤ ਮੰਤਰੀ ਬਲਵੀਰ ਸਿੰਘ ਸਿੱਧੂ ਨਾਲ ਮੀਟਿੰਗ ਕਰਵਾਈ ਗਈ ਸੀ ਜਿਸ ਵਿੱਚ ਪਾਵਰਕਾਮ ਮੈਨੇਜਮੈਂਟ ਵੱਲੋਂ ਮੀਟਿੰਗ ਵਿੱਚ ਇੱਕ ਹਫਤੇ ਦਾ ਸਮਾਂ ਮੰਗਿਆ ਗਿਆ ਸੀ ਕਿ ਮੰਗਾਂ ਦਾ ਹੱਲ ਕੀਤਾ ਜਾਵੇਗਾ ਪਰ ਹਾਲੇ ਤੱਕ ਮੰਗਾਂ ਦਾ ਹੱਲ ਨਹੀਂ ਕੀਤਾ ਗਿਆ ਤੇ ਜਥੇਬੰਦੀ ਨਾਲ ਕੀਤੀ ਬਲਵੀਰ ਸਿੰਘ ਸਿੱਧੂ ਕੈਬਨਿਟ ਮੰਤਰੀ ਕਿਰਤ ਵਿਭਾਗ ਵੱਲੋਂ ਮੀਟਿੰਗ ਵਿੱਚ ਮੰਗਾਂ ਦਾ ਹੱਲ ਕਰਨ ਲਈ ਭਰੋਸਾ ਦਿਵਾਇਆ ਗਿਆ ਕਿ ਮਿਤੀ 2 ਮਾਰਚ 2020 ਨੂੰ ਪਾਵਰਕਾਮ ਮੈਨੇਜਮੈਂਟ ਦੇ ਅਧਿਕਾਰੀਆਂ ਵਿਚਕਾਰ ਜਥੇਬੰਦੀ ਨਾਲ ਮੀਟਿੰਗ ਕਰਵਾ ਕੇ ਮੰਗਾਂ ਦਾ ਹੱਲ ਕਰਵਾਇਆ ਜਾਵੇਗਾ ਅੱਜ ਦੀ ਮੀਟਿੰਗ ਵਿੱਚ ਸੂਬਾ ਵਰਕਿੰਗ ਵੱਲੋਂ ਫੈਸਲਾ ਲਿਆ ਗਿਆ ਕਿ ਅਗਰ 2 ਮਾਰਚ ਹੋਣ ਵਾਲੀ ਮੀਟਿੰਗ ਵਿੱਚ ਮੰਗਾਂ ਦਾ ਹੱਲ ਨਾ ਕੀਤਾ ਤਾਂ ਜਥੇਬੰਦੀ ਵੱਲੋਂ ਸਰਕਲ ਪੱਧਰੀ ਕਨਵੈਨਸ਼ਨਾਂ ਕਰਕੇ ਪਰਿਵਾਰਾਂ ਸਮੇਤ ਲਾਮਬੰਦੀ ਕਰਕੇ ਕਿਰਤ ਵਿਭਾਗ ਤੇ ਪਾਵਰਕਾਮ ਮਨੇਜਮੈਂਟ ਖਿਲਾਫ ਤਿੱਖਾ ਸੰਘਰਸ਼ ਕੀਤਾ ਜਾਵੇਗਾ ਇਸ ਤੋਂ ਇਲਾਵਾ ਮਤਾ ਪਾਸ ਕਰ ਕੇ ਸੰਘਰਸ਼ ਦੀ ਹਮਾਇਤ ਦਾ ਅੈਲਾਨ ਕਰਦੇ ਹੋਏ ਕੇੰਦਰ ਸਰਕਾਰ ਤੋਂ ਮੰਗ ਕੀਤੀ ਕਿ ਭਾਰਤ ਦੇ ਲੋਕਾਂ ਵਿੱਚ ਵੰਡੀਆਂ ਪਾਉਣ ਵਾਲੇ ਕਾਨੂੰਨ ਸੀ.ਏ.ਏ ਤੇ ਅੈਨ ਆਰ ਸੀ ਰੱਦ ਕੀਤੇ ਜਾਣ ਇਸ ਦੇ ਨਾਲ ਹੀ ਭਾਰਤ ਵਿੱਚ ਚਲ ਰਹੇ ਘੋਲਾਂ ਵਿੱਚ ਹਮਾਇਤ ਦਾ ਅੈਲਾਨ ਕੀਤਾ। ਇਸ ਮੀਟਿੰਗ ਵਿੱਚ ਵੱਖ ਵੱਖ ਸਰਕਲਾਂ ਦੇ ਨੁਮਾਇੰਦੇ ਸਾਮਿਲ ਹੋਏ ।