(ਅਜੈ ਕੋਛੜ)

ਅੱਜ ਮਿਤੀ 23-11-2019 ਨੂੰ computerized Land Records employees Welfare association ਦੀ ਸੂਬਾ ਪੱਧਰੀ ਮੀਟਿੰਗ ਕੀਤੀ ਗਈ।, ਜਿਸ ਵਿੱਚ ਸਮੂਹ ਜ਼ਿਲ੍ਹਿਆਂ ਦੇ ਨੁਮਾਇੰਦੇ ਹਾਜ਼ਰ ਹੋੲੇ । ਉਕਤ ਮੀਟਿੰਗ ਵਿਚ ਪੰਜਾਬ ਲੈਂਡ ਰਿਕਾਰਡ ਸੁਸਾਇਟੀ ਦੇ ਕਰਮਚਾਰੀਆਂ ਦੀ regularisation ਸਬੰਧੀ ਵਿਚਾਰ ਵਟਾਂਦਰਾ ਕੀਤਾ ਗਿਆ । ਇੱਥੇ ਇਹ ਜ਼ਿਕਰਯੋਗ ਹੈ ਕਿ ਉਕਤ ਕਰਮਚਾਰੀ ਸਾਲ 2006 ਤੋਂ ਉਕਤ ਸੋਸਾਇਟੀ ਵਿਚ ਕੰਮ ਕਰ ਰਹੇ ਹਨ ਅਤੇ ਇਹਨਾਂ ਕਰਮਚਾਰੀਆਂ ਦੀ ਲਗਨ ਅਤੇ ਮਿਹਨਤ ਸਦਕਾ ਹੀ ਲੈਂਡ ਰਿਕਾਰਡ ਦੇ ਕੰਮ ਨੂੰ ਨੇਪਰੇ ਚੜ੍ਹਾਇਆ ਜਾ ਸਕਿਆ ਹੈ । ਇਸ ਤੋਂ ਇਲਾਵਾ ਪੰਜਾਬ ਸਰਕਾਰ ਵਲੋਂ ਸਮੇਂ ਸਮੇਂ ਤੇ ਚਲਾਏ ਜਾਂਦੇ ਪ੍ਰੋਜੈਕਟਾਂ ਜਿਵੇਂ ਕਿ Registration of Documents , ਕਿਸਾਨੀ ਕਰਜ਼ੇ ਮੁਆਫ਼ੀ ਸਕੀਮ, ਪ੍ਰਧਾਨ ਮੰਤਰੀ ਕਿਸਾਨ ਸਨਮਾਨ ਨਿਧੀ ਯੋਜਨਾ ਆਦਿ ਵਰਗੇ ਕੰਮਾਂ ਵਿਚ ਆਪਣਾ ਵਿਸ਼ੇਸ਼ ਯੋਗਦਾਨ ਪਾਇਆ ਗਿਆ ਹੈ ਪਰ ਵਿਭਾਗ ਵਲੋਂ ਓਹਨਾ ਦੇ ਇਸ ਮਿਹਨਤ ਨੂੰ ਅਣਗੌਲਿਆ ਕੀਤਾ ਜਾ ਰਿਹਾ ਹੈ। ਜੇਕਰ ਵਿਭਾਗ ਵਲੋਂ ਓਹਨਾ ਦੀ ਇਸ ਮੰਗ ਨੂੰ ਜਲਦ ਹੀ ਨਹੀਂ ਮੰਨਿਆ ਜਾਂਦਾ ਤਾਂ ਕਰਮਚਾਰੀਆਂ ਨੂੰ ਸੰਘਰਸ਼ ਦੇ ਰਾਹ ਤੇ ਤੁਰਨਾ ਪਵੇਗਾ । ਇਸ ਮੌਕੇ ਸੂਬਾ ਪ੍ਰਧਾਨ ਗਗਨਦੀਪ ਸਿੰਘ, ਮੀਤ ਪ੍ਰਧਾਨ ਤਰਨਵੀਰ ਸਿੰਘ ਬੇਦੀ, ਜਨਰਲ ਸਕੱਤਰ ਦਵਿੰਦਰ ਸਿੰਘ, ਵਿਤ ਸਕੱਤਰ ਸਤਿੰਦਰ ਸਿੰਘ , ਕੁਲਦੀਪ ਸਿੰਘ, ਦੀਪਕ ਕੁਮਾਰ , ਅਨੀਸ਼ ਗਰਗ , ਸੰਦੀਪ ਸਿੰਘ, ਸੰਦੀਪ ਕੁਮਾਰ ਵਰਮਾ, ਅਸ਼ਵਨੀ ਕੁਮਾਰ, ਮਨਦੀਪ ਸਿੰਘ, ਆਰਿਕਾ ਗੁਲਾਟੀ, ਮਨਦੀਪ ਕੌਰ ਮੋਨਿਕਾ , ਦਿਵਯਾ ਛਾਬੜਾ ਅਤੇ ਸਮੂਹ ਜ਼ਿਲ੍ਹਿਆਂ ਦੇ ਪ੍ਰਧਾਨ ਹਾਜ਼ਰ ਆਏ।